ਅਬਿਨਾਸੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਬਿਨਾਸੀ ਸੰ. अविनाशिन्—ਅਵਿਨਾਸ਼ੀ. ਵਿ—ਵਿਨਾਸ਼ ਰਹਿਤ. ਜਿਸ ਦਾ ਕਦੇ ਨਾਸ਼ ਨਹੀਂ ਹੁੰਦਾ. ਅਖੈ (ਅ੖ਯ). “ਪਾਰਬ੍ਰਹਮ ਪੂਰਨ ਅਬਿਨਾਸ.” (ਸਾਰ ਮ: ੫) ੨ ਨਿਤ੍ਯ. ਸਦਾ ਇੱਕ ਰਸ ਰਹਿਣ ਵਾਲਾ. “ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ.” (ਬਾਵਨ) ੩ ਦੇਖੋ, ਅਵਿਨਾਸੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਬਿਨਾਸੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਬਿਨਾਸੀ: ਸੰਸਕ੍ਰਿਤ ਦੇ ‘ਅਵਿਨਾਸ਼ੀ’ ਸ਼ਬਦ ਦੇ ਇਸ ਤਦਭਵ ਰੂਪ ਨੂੰ ਗੁਰਬਾਣੀ ਵਿਚ ਪਰਮਾਤਮਾ ਦਾ ਵਾਚਕ ਸ਼ਬਦ ਮੰਨਿਆ ਗਿਆ ਹੈ। ਇਸ ਦਾ ਅਰਥ ਹੈ ਨਾਸ਼-ਰਹਿਤ, ਜਿਸ ਦਾ ਕਦੇ ਵਿਨਾਸ਼ ਨਹੀਂ ਹੁੰਦਾ। ਗਉੜੀ ਰਾਗ ਵਿਚ ਗੁਰੂ ਨਾਨਕ ਦੇਵ ਜੀ ਨੇ ਜੀਵ ਦੇ ਅਬਿਨਾਸ਼ੀ ਪਰਮ-ਸੱਤਾ ਵਿਚ ਸਮਾਉਣ ਸੰਬੰਧੀ ਜਿਗਿਆਸਾ ਪ੍ਰਗਟ ਕੀਤੀ ਹੈ — ਕਿਉ ਬਾਧਿਓ ਕਿਉ ਮੁਕਤੀ ਪਾਵੈ ਕਿਉ ਅਬਿਨਾਸੀ ਸਹਜਿ ਸਮਾਵੈ (ਗੁ.ਗ੍ਰੰ.152)।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2848, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no

ਅਬਿਨਾਸੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਬਿਨਾਸੀ (ਗੁ.। ਸੰਸਕ੍ਰਿਤ ਅਵਿਨਾਸ਼ੀ) ਨਾ ਵਿਨਾਸ਼ ਹੋਣ ਵਾਲਾ, ਪਰਮਾਤਮਾ। ਯਥਾ-‘ਅਬਿਨਾਸੀ ਪ੍ਰਭੁ ਮਨ ਮਹਿ ਰਾਖੁ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2848, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.