ਕੋਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਸ. ਸੰ. ਕ੍ਰੋਸ਼. ਸੰਗ੍ਯਾ—ਕੋਹ. ਸਭ ਤੋਂ ਪਹਿਲਾਂ ਕੋਸ ਦੀ ਦੂਰੀ (ਲੰਬਾਈ) ਗਊ ਦੇ ਕ੍ਰੋਸ਼ (ਰੰਭਣ) ਤੋਂ ਥਾਪੀ ਗਈ ਸੀ. ਅਰਥਾਤ ਜਿੱਥੋਂ ਤੀਕ ਗਾਂ ਦੇ ਰੰਭਣ ਦੀ ਆਵਾਜ਼ ਜਾ ਸਕੇ ਉਹ ਕੋਸ ਸਮਝਿਆ ਗਿਆ ਸੀ. ਫੇਰ ਲੋਕਾਂ ਨੇ ਆਪਣੇ ਆਪਣੇ ਦੇਸਾਂ ਵਿੱਚ ਕੋਸ ਦੀ ਲੰਬਾਈ ਅਨੇਕ ਤਰਾਂ ਦੀ ਕਲਪ ਲਈ. ਦੱਖਣੀਆਂ ਦੇ ਕੋਸ ਪੰਜਾਬੀਆਂ ਦੇ ਕੋਹਾਂ ਨਾਲੋਂ ਬਹੁਤ ਲੰਮੇ ਹਨ. ਪੁਰਾਣੀ ਮਿਣਤੀ ਅਨੁਸਾਰ ੪੦੦੦ ਗਜ਼ ਅਥਵਾ ੮੦੦੦ ਹੱਥ ਦੀ ਲੰਬਾਈ ਦਾ ਕੋਸ ਹੁੰਦਾ ਹੈ. ਵਰਤਮਾਨ ਕਾਲ ਵਿੱਚ ਕੋਸ ਦੇਸ਼ ਭੇਦ ਕਰਕੇ ਅਨੇਕ ਪ੍ਰਕਾਰ ਦਾ ਹੈ.2 “ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ.” (ਸੁਖਮਨੀ) ਦੇਖੋ, ਮਿਣਤੀ.
੨ ਸੰ. ਕੋਸ਼. ਗਿਲਾਫ਼. ਪੜਦਾ । ੩ ਡੱਬਾ । ੪ ਤਲਵਾਰ ਦਾ ਮਿਆਨ. “ਅਸਿ ਪ੍ਰਵੇਸ਼ ਕਰ ਕੋਸ਼ ਮੇ ਕ੍ਰਿਪਾ ਢਰੇ ਜੁਗ ਨੈਨ.” (ਗੁਪ੍ਰਸੂ)। ੫ ਖ਼ਜ਼ਾਨਾ. “ਸਕਲ ਕੋਸ਼ ਮੇ ਜਮਾ ਕਰੀਜੈ.”(ਗੁਪ੍ਰਸੂ)। ੬ ਅਭਿਧਾਨ. ਸ਼ਬਦਾਂ ਦਾ ਸੰਗ੍ਰਹ ਜਿਸ ਗ੍ਰੰਥ ਵਿੱਚ ਹੋਵੇ. ਲੁਗ਼ਾਤ. Dictionary।3੭ ਆਂਡਾ । ੮ ਭਗ. ਯੋਨਿ। ੯ ਫੁੱਲ ਦੀ ਉਹ ਡੋਡੀ , ਜਿਸ ਪੁਰ ਮਿਠਾਸ ਭਰੀਆਂ ਸੂਖਮ ਤਰੀਆਂ ਹੁੰਦੀਆਂ ਹਨ. “ਕਮਲ ਵਿਖੈ ਜਿਮ ਕੋਸ ਵਿਰਾਜੈ.” (ਨਾਪ੍ਰ) ੧੦ ਵੇਦਾਂਤਗ੍ਰੰਥਾਂ ਵਿੱਚ ਪੰਜ ਕੋਸ਼ ਮੰਨੇ ਹਨ, ਜੋ ਆਤਮਾ ਪੁਰ ਗਿਲਾਫ਼ ਦੀ ਤਰਾਂ ਪੜਦਾਰੂਪ ਹਨ—
(ੳ) ਅੰਨ ਤੋਂ ਉਤਪੰਨ ਅਤੇ ਅੰਨ ਦੇ ਹੀ ਆਸਰੇ ਰਹਿਣ ਵਾਲਾ ਸ਼ਰੀਰ ‘ਅੰਨਮਯ’ ਕੋਸ਼ ਹੈ.
(ਅ) ਪੰਜ ਕਰਮਇੰਦ੍ਰੀਆਂ ਅਤੇ ਪੰਜ ਪ੍ਰਾਣ , ‘ਪ੍ਰਾਣਮਯ’ ਕੋਸ਼ ਹੈ.
(ੲ) ਪੰਜ ਗ੍ਯਾਨਇੰਦ੍ਰੀਆਂ ਅਤੇ ਮਨ , ‘ਮਨੋਮਯ’ ਕੋਸ਼ ਹੈ.
(ਸ) ਪੰਜ ਗ੍ਯਾਨਇੰਦ੍ਰੀਆਂ ਸਹਿਤ ਬੁੱਧਿ, ‘ਵਿਗ੍ਯਾਨਮਯ’ ਕੋਸ਼ ਹੈ.
(ਹ) ਸਤੋਗੁਣ ਵਿਸ਼ਿ ਜੀਵਾਤਮਾ ਦਾ ਆਵਰਣ “ਆਨੰਦਮਯ” ਕੋਸ਼ ਹੈ. ਕੋਸ਼ ਸ਼ਬਦ ਦਾ ਉੱਚਾਰਣ ਕੋ ਭੀ ਸਹੀ ਹੈ।
੧੧ ਫ਼ਾਪਿੱਤਲ ਦਾ ਨਗਾਰਾ. ਧੌਂਸਾ । ੧੨ ਫ਼ਾ. ਕੋਸ਼. ਵਿ—ਕੋਸ਼ਿਸ਼ ਕਰਨ ਵਾਲਾ. ਦੇਖੋ, ਕੋਸ਼ੀਦਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੋਸ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੋਸ ਸੰਸਕ੍ਰਿਤ ਕ੍ਰੋਸ਼:। ਪ੍ਰਾਕ੍ਰਿਤ ਕੋਸ। ਕੋਹ- ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ; ਸੰਸਕ੍ਰਿਤ ਕੋਸ਼:। ਪ੍ਰਾਕ੍ਰਿਤ ਕੋਸ। ਖ਼ਜ਼ਾਨਾ- ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕੋਸ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੋਸ, (ਪ੍ਰਾਕ੍ਰਿਤ : कोस; ਸੰਸਕ੍ਰਿਤ : क़ोश=ਟਾਕਰੀ \ ਫ਼ਾਰਸੀ : ਕਰੋਹ) \ ਇਸਤਰੀ ਲਿੰਗ : ਕੋਹ, ਸਵਾ ਕੁ ਮੀਲ ਦਾ ਪੈਂਡਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-01-03-00-32, ਹਵਾਲੇ/ਟਿੱਪਣੀਆਂ:
ਕੋਸ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੋਸ, (ਲਹਿੰਦੀ) \ (ਕੁਸਣਾ<ਫ਼ਾਰਸੀ : ਕੁਸ਼ਤਨ=ਜਾਨੋ ਮਾਰਨਾ) \ ਵਿਸ਼ੇਸ਼ਣ : ਕੇਵਲ ਵੱਢੇ ਜਾਣ ਦੇ ਯੋਗ (ਜਾਨਵਰ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4480, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-01-03-01-12, ਹਵਾਲੇ/ਟਿੱਪਣੀਆਂ:
ਕੋਸ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੋਸ, (ਪ੍ਰਾਕ੍ਰਿਤ :कोस; ਸੰਸਕ੍ਰਿਤ : क़ोश=ਢਕਣਾ) \ ਪੁਲਿੰਗ : ਝੱਗੇ ਦੀ ਬਾਂਹ ਦੀ ਮੂਹਰੀ, ਕਫ਼
(ਲਾਗੂ ਕਿਰਿਆ : ਲਾਉਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-01-03-01-42, ਹਵਾਲੇ/ਟਿੱਪਣੀਆਂ:
ਕੋਸ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੋਸ, ਪੁਲਿੰਗ ‘ਕੋਸਣਾ’ ਦਾ ਭਾਵਵਾਚਕ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-01-03-02-35, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First