ਗੁਪਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਪਤੀ (ਨਾਂ,ਇ) ਖੂੰਡੀ ਅੰਦਰ ਲੁੱਕੀ ਤਲਵਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁਪਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਪਤੀ [ਨਾਂਇ] ਲੁਕਵੀਂ ਤਲਵਾਰ; ਉਹ ਗੁਥਲੀ ਜਿਸ ਵਿੱਚ ਮਾਲ਼ਾ ਨੂੰ ਛੁਪਾ ਕੇ ਜਾਪ ਕੀਤਾ ਜਾਵੇ; ਲੁਕਵਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁਪਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਪਤੀ ਸੰ. गुप्ति. ਸੰਗ੍ਯਾ—ਰਖ੍ਯਾ. ਹਿਫਾਜਤ। ੨ ਲੁਕੋਣ ਦੀ ਕ੍ਰਿਯਾ। ੩ ਗੁਫਾ. ਕੰਦਰਾ। ੪ ਉਹ ਤਲਵਾਰ, ਜੋ ਸੋਟੀ ਆਦਿਕ ਵਿੱਚ ਲੁਕੀ ਹੋਈ ਹੋਵੇ। ੫ ਵਿ—ਪੋਸ਼ੀਦਾ. ਗੁਪਤ. “ਗੁਪਤੀ ਬਾਣੀ ਪਰਗਟ ਹੋਇ.” (ਸਿਧਗੋਸਟਿ) ੬ ਕ੍ਰਿ. ਵਿ—ਗੁਪਤ ਰੀਤਿ ਸੇ. ਪੋਸ਼ੀਦਾ ਤੌਰ ਪੁਰ. “ਗੁਪਤੀ ਖਾਵਹਿ ਵਟਿਕਾ ਸਾਰੀ.” (ਗੌਡ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੁਪਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੁਪਤੀ (ਕ੍ਰਿ.। ਸੰਸਕ੍ਰਿਤ ਗੁਪਿਤੑ) ਲੁਕਿਆ, ਛਪਿਆ। ਪੜਦੇ ਵਿਚ, ਲੁਕ ਕੇ।

ਦੇਖੋ,‘ਵਟਕਾ’

ਯਥਾ-‘ਗੁਪਤੀ ਬਾਣੀ ਪਰਗਟੁ ਹੋਇ’ ਲੁਕੀ ਹੋਈ ਬਾਣੀ ਨਾਲ ਪ੍ਰਮਾਤਮਾ ਸਾਖ੍ਯਾਤ ਹੁੰਦਾ ਹੈ, ਮੁਰਾਦ ਗੁਪਤੀ ਬਾਣੀ ਤੋਂ ਬ੍ਰਹਮ ਵਿਦ੍ਯਾ ਦੀ ਹੈ ਜੋ ਗੁਰੂ ਮੁਖ ਤੋਂ ਚਲੀ ਰਹਿੰਦੀ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1642, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.