ਚਤੁਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਤੁਰ. ਸੰ. ਵਿ—ਚਾਲਾਕ। ੨ ਸਾਵਧਾਨ. ਆਲਸ ਰਹਿਤ. “ਜਾਨਹੁ ਚਤੁਰ ਸੁਜਾਨ.” (ਸ. ਮ: ੯) ੩ ਨਿਪੁਣ. ਦਾਨਾ. ਸਿਆਣਾ. ਕਿਸੇ ਗੁਣ ਵਿੱਚ ਤਾਕ । ੪ ਸੰ. ਚਤੁਰੑ. ਚਾਰ. “ਚਤੁਰ ਦਿਸਾ ਕੀਨੋ ਬਲ ਅਪਨਾ.” (ਧਨਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12789, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਤੁਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚਤੁਰ (ਗੁ.। ਸੰਸਕ੍ਰਿਤ) ੧. ਬੁਧਿਮਾਨ। ਯਥਾ-‘ਜਾਨਹੁ ਚਤੁਰ ਸੁਜਾਨ’।                ਦੇਖੋ, ‘ਚਤੁਰ ਬਕੀਤਾ’

੨. (ਸੰਸਕ੍ਰਿਤ ਚਤੁਰੑ) ਚਾਰ। ਯਥਾ-‘ਚਤੁਰ ਬੇਦ ਪੂਰਨ ਹਰਿ ਨਾਇ’।       ਦੇਖੋ , ‘ਚਤੁਰ ਦਸ ’, ‘ਚਤੁਰ ਭੁਜੁ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.