ਚੂੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੜਾ (ਨਾਂ,ਪੁ) ਵਿਆਹ ਸਮੇਂ ਲਾੜੀ ਦੀਆਂ ਵੀਣੀਆਂ ਪੁਰ ਪਾਇਆ ਜਾਣ ਵਾਲਾ ਹਾਥੀ-ਦੰਦ ਦੀਆਂ ਬਣਾਈਆਂ ਰੰਗਲੀਆਂ ਚੂੜੀਆਂ ਦਾ ਸਮੂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9951, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੂੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੜਾ [ਨਾਂਪੁ] ਵਿਆਹ ਵਾਲ਼ੀ ਕੁੜੀ ਨੂੰ ਨਾਨਕਿਆਂ ਵੱਲੋਂ ਮਿਲ਼ਨ ਵਾਲ਼ਾ ਖ਼ਾਸ ਚੂੜੀਆਂ ਦਾ ਸਮੂਹ; ਵੀਣੀ ਤੋਂ ਅਰਕ ਤੱਕ ਪਾਈਆਂ ਵੰਗਾਂ ਦਾ ਬੰਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੂੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂੜਾ. ਸੰ. ਸੰਗ੍ਯਾ—ਚੋਟੀ. ਬੋਦੀ । ੨ ਮੋਰ ਆਦਿਕ ਜੀਵਾਂ ਦੇ ਸਿਰ ਦੀ ਕਲਗੀ। ੩ ਖੂਹ (ਕੂਪ) ਦੀ ਮਣ. ਮੇਂਢ। ੪ ਮਸਤਕ. ਮੱਥਾ । ੫ ਮੁਕੁਟ. ਤਾਜ। ੬ ਕੜਾ. ਕੰਕਨ. ਬਲਯ. “ਚੂੜਾ ਭੰਨੁ ਪਲੰਘ ਸਿਉ ਮੁੰਧੇ!” (ਵਡ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚੂੜਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚੂੜਾ (ਸੰ.। ਸੰਸਕ੍ਰਿਤ ਚੂਡਾ=ਇਕ ਪ੍ਰਕਾਰ ਦੀ ਵੰਗ। ਪੰਜਾਬੀ ਚੂੜਾ) ਇਸਤ੍ਰੀਆਂ ਦੀਆਂ ਬਾਹਾਂ ਦਾ ਇਕ ਗਹਿਣਾ। ਚੂੜਾ, ਵੰਗਾਂ, ਬਾਹੀਆਂ। ਯਥਾ-‘ਚੂੜਾ ਭੰਨੁ ਪਲੰਘ ਸਿਉ ਮੁੰਧੇ’। ਦੇਖੋ , ‘ਬਾਹੀ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9601, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First