ਚੋਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੋਗ (ਨਾਂ,ਇ) ਪੰਛੀਆਂ ਦੁਆਰਾ ਚੁੱਗੀ ਜਾਣ ਵਾਲੀ ਖ਼ੁਰਾਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15688, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੋਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੋਗ [ਨਾਂਇ] ਪੰਛੀਆਂ ਵੱਲੋਂ ਆਪਣੇ ਬੋਟਾਂ ਨੂੰ ਦਿੱਤਾ ਜਾਣ ਵਾਲ਼ਾ ਖਾਣਾ-ਦਾਣਾ; ਕਿਸੇ ਵਸਤਰ ਉੱਤੇ ਪਈਆਂ ਚੋਣਾਂ; ਕਪਾਹ ਚੁਗਣ ਦੀ ਮਜ਼ਦੂਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15683, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੋਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਚੋਗ ਸੰਗ੍ਯਾ—ਪੰਛੀਆਂ ਦੇ ਚੁਗਣ ਯੋਗ੍ਯ ਵਸਤੁ. ਦਾਣੇ ਆਦਿ ਅੰਨ , ਜਿਸ ਨੂੰ ਪੰਛੀ ਚੁਗਣ. “ਜਾਲੁ ਪਸਾਰਿ ਚੋਗ ਬਿਸਥਾਰੀ.” (ਬਿਲਾ ਮ: ੫) “ਫਾਥਾ ਚੁਗੈ ਨਿਤ ਚੋਗੜੀ.” (ਮਾਰੂ ਅ: ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15601, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚੋਗ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚੋਗ (ਸੰ.। ਪੰਜਾਬੀ) ਪੰਛੀਆਂ ਦੇ ਚੁਗਣ ਯੋਗ ਖਾਣਾ, ਦਾਣਾ। ਯਥਾ-‘ਚੋਗ ਬਿਸਥਾਰੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਚੋਗ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੋਗ, (ਚੁਗਣਾ) \ ਪੁਲਿੰਗ : ਚੋਗੀ ਨੂੰ ਦਿੱਤੀ ਕਪਾਹ, ਚੁਗਣ ਦੀ ਮਜ਼ਦੂਰੀ, ਚੁਗਾਈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-05-02-25-49, ਹਵਾਲੇ/ਟਿੱਪਣੀਆਂ:
ਚੋਗ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੋਗ, (ਚੁਗਣਾ) \ ਇਸਤਰੀ ਲਿੰਗ : ਪੰਛੀਆਂ ਦੀ ਖ਼ੁਰਾਕ, ਦਾਣਾ ਆਦਿ ਚੋਗਾ : ‘ਜਾਲੁ ਪਸਾਰਿ ਚੋਗ ਬਿਸਥਾਰੀ’
(ਬਿਲਾਵਲੁ ਮਹਲਾ ੫)
–ਚੋਗ ਚੁਗਣਾ, ਮੁਹਾਵਰਾ : ਗੁਜ਼ਾਰਾ ਕਰਨਾ, ਵਕਤ ਲੰਘਾਉਣਾ
–ਚੋਗ ਨਿਖੁਟਣਾ, (ਮੁਕਣਾ), ਮੁਹਾਵਰਾ : ਅੰਨ ਪਾਣੀ ਮੁੱਕ ਜਾਣਾ, ਦਾਣਾ ਪਾਣੀ ਮੁੱਕ ਜਾਣਾ, ਮਰ ਜਾਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-05-02-26-03, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First