ਝੁਮਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁਮਕਾ (ਨਾਂ,ਪੁ) ਫੁੱਲ ਦੀ ਸ਼ਕਲ ਦਾ ਕੰਨ ਵਿੰਨ੍ਹ ਕੇ ਪਾਇਆ ਜਾਣ ਵਾਲਾ ਜ਼ਨਾਨਾ ਗਹਿਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੁਮਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁਮਕਾ [ਨਾਂਪੁ] ਕੰਨ ਦਾ ਇੱਕ ਗਹਿਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੁਮਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁਮਕਾ ਸੰਗ੍ਯਾ—ਇਸਤ੍ਰੀਆਂ ਦੇ ਕੰਨ ਦਾ ਝੂਮਣ ਵਾਲਾ ਗਹਿਣਾ , ਜੋ ਫੁੱਲ ਦੀ ਸ਼ਕਲ ਦਾ ਹੁੰਦਾ ਹੈ। ੨ ਛੱਬਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਝੁਮਕਾ ਸਰੋਤ : ਪੰਜਾਬ ਕੋਸ਼–ਜਿਲਦ ਪਹਿਲੀ, ਭਾਸ਼ਾ ਵਿਭਾਗ ਪੰਜਾਬ

ਝੁਮਕਾ : ਇਸਤਰੀਆਂ ਦਾ ਇਕ ਗਹਿਣਾ ਜਿਹੜਾ ਕੰਨਾਂ ਵਿਚ ਪਾਇਆ ਜਾਂਦਾ ਹੈ। ਇਹ ਛੱਲੇ ਜਾਂ ਪੁੱਠੀ ਕਟੋਰੀ ਦੀ ਸ਼ਕਲ ਦਾ ਹੁੰਦਾ ਹੈ। ਇਸ ਨਾਲ ਛੋਟੇ ਛੋਟੇ ਘੁੰਗਰੂ ਲਟਕੇ ਹੁੰਦੇ ਹਨ ਜਾਂ ਕਈ ਵਾਰੀ ਮੋਤੀਆਂ ਦੀ ਝਾਲਰ ਵੀ ਲੱਗੀ ਹੁੰਦੀ ਹੈ। ਝੁਮਕੇ ਚਾਂਦੀ ਅਤੇ ਸੋਨਾ ਦੋਹਾਂ ਧਾਤਾਂ ਦੇ ਬਣਦੇ ਹਨ ਅਤੇ ਕਈ ਵਾਰ ਇਨ੍ਹਾਂ ਦੇ ਭਾਰੇ ਹੋਣ ਕਾਰਨ ਨਾਲ ਦੀ ਧਾਤ ਦੇ ਸਹਾਰੇ ਬਣਾ ਕੇ ਕੰਨ ਦੇ ਛੇਕ ਨੂੰ ਵੱਡਾ ਹੋਣ ਤੋਂ ਬਚਾਇਆ ਜਾਂਦਾ ਹੈ। ਅਜਿਹਾ ਕਰਨ ਨਾਲ ਇਨ੍ਹਾਂ ਦੇ ਡਿੱਗ ਕੇ ਗੁਆਚਣ ਦਾ ਡਰ ਵੀ ਘੱਟ ਜਾਂਦਾ ਹੈ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਪਹਿਲੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 1136, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-09-05-11-30-43, ਹਵਾਲੇ/ਟਿੱਪਣੀਆਂ: ਹ. ਪੁ. –ਪੰ. ਲੋ. ਵਿ. ਕੋ.

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.