ਦਰਗਾਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰਗਾਹ [ਨਾਂਪੁ] ਮਜ਼ਾਰ; ਰੱਬ ਦਾ ਦਰਬਾਰ; ਰਾਜੇ ਜਾਂ ਨਵਾਬ ਆਦਿ ਦੀ ਅਦਾਲਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5075, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਦਰਗਾਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰਗਾਹ  ਫ਼ਾ ਸੰਗ੍ਯਾ—ਦਰਬਾਰ। ੨ ਕਰਤਾਰ ਦੀ ਨ੍ਯਾਯਸਭਾ. “ਦਰਗਹ ਲੇਖਾ ਮੰਗੀਐ.” (ਮ: ੩ ਵਾਰ ਸਾਰ) “ਸੇ ਦਰਗਾਹ ਮਲ.” (ਵਾਰ ਰਾਮ ੨ ਮ: ੫) ੩ ਸਾਧੁਸਭਾ. ਸਤਸੰਗ. “ਦਰਗਹ ਅੰਦਰਿ ਪਾਈਐ ਤਗੁ ਨ ਤੁਟਸਿ ਪੂਤ.” (ਵਾਰ ਆਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਰਗਾਹ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਦਰਗਾਹ: ਫ਼ਾਰਸੀ ਮੂਲ ਦੇ ਇਸ ਸ਼ਬਦ ਦਾ ਅਰਥ ਹੈ ਦਰਬਾਰ। ਪਰ ਇਹ ਸ਼ਬਦ ਗੁਰਬਾਣੀ ਵਿਚ ‘ਈਸ਼ਵਰੀ ਦਰਬਾਰ’ ਲਈ ਰੂੜ੍ਹ ਹੋ ਚੁਕਿਆ ਹੈ। ਇਸੇ ਲਈ ਗੁਰੂ ਨਾਨਕ ਦੇਵ ਜੀ ਨੇ ਸਿਰੀ ਰਾਗ ਵਿਚ ਕਿਹਾ ਹੈ—ਨਾਨਕ ਸਾਚੇ ਕਉ ਸਚੁ ਜਾਣੁ ਜਿਤੁ ਸੇਵੀਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ (ਗੁ.ਗ੍ਰੰ.15)। ਜਦੋਂ ਤਕ ਪਰਮਾਤਮਾ ਹਿਰਦੇ ਵਿਚ ਨਹੀਂ ਵਸਦਾ, ਤਦ ਤਕ ਉਸ ਦੀ ਦਰਗਾਹ ਵਿਚ ਪ੍ਰਤਿਸ਼ਠਾ ਪ੍ਰਾਪਤ ਨਹੀਂ ਹੁੰਦੀ— ਕਿਉ ਦਰਗਹ ਪਤਿ ਪਾਈਐ ਜਾ ਹਰਿ ਵਸੈ ਮਨ ਮਾਹਿ (ਗੁ.ਗ੍ਰੰ.21)।

            ਦਰਗਾਹ ਵਿਚ ਮਾਣ ਪ੍ਰਾਪਤ ਕਰਨ ਦਾ ਸਭ ਤੋਂ ਉਤਮ ਸਾਧਨ ਹੈ ਗੁਰੂ ਦੀ ਸੇਵਾ। ਗੁਰੂ ਨਾਨਕ ਦੇਵ ਜੀ ਨੇ ਗੁਰੂ ਦੀ ਸੇਵਾ ਕਰਨ ਵਾਲਿਆਂ ਉਤੇ ਆਪਣੇ ਆਪ ਨੂੰ ਨਿਛਾਵਰ ਕਰਦਿਆਂ ਉਨ੍ਹਾਂ ਨੂੰ ਈਸ਼ਵਰੀ ਦਰਗਾਹ ਵਿਚ ਸਮਾਦਰਿਤ ਦਸਿਆ ਹੈ—ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ (ਗੁ.ਗ੍ਰੰ.21)।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਦਰਗਾਹ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Dargah_ਦਰਗਾਹ: ਮੁਸਲਮਾਨਾਂ ਦੀ ਇਬਾਦਤ ਲਈ ਉਹ ਥਾਂ ਜਿਥੇ ਕੋਈ ਮਹਾਨ ਵਿਅਕਤੀ ਦਫ਼ਨਾਇਆ ਗਿਆ ਹੋਵੇ। ਸਿਖ ਧਰਮ ਵਿਚ ਪਰਮਾਤਮਾ ਦੇ ਦਰਬਾਰ ਲਈ ਵੀ ਇਹ ਸ਼ਬਦ ਵਰਤਿਆ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.