ਦੁੱਧ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁੱਧ (ਨਾਂ,ਪੁ) ਇਸਤਰੀਆਂ ਅਤੇ ਮਾਦਾ ਜੀਵਾਂ ਦੇ ਥਣਾਂ ਵਿੱਚੋਂ ਨਿਕਲਣ ਵਾਲਾ ਸਫ਼ੈਦ ਉਤਮ ਪਦਾਰਥ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੁੱਧ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁੱਧ [ਨਾਂਪੁ] ਮਾਦਾ ਜੀਵਾਂ ਦੇ ਥਣਾਂ’ਚੋਂ ਪ੍ਰਾਪਤ ਹੋਣ ਵਾਲ਼ਾ ਚਿੱਟਾ ਪੀਣ-ਪਦਾਰਥ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13327, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੁੱਧ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁੱਧ. ਦੇਖੋ, ਦੁਧ ਤੇ ਡੁਧੁ. ਨਾਰੀ, ਗਾਂ , ਬਕਰੀ, ਮੱਝ ਆਦਿਕਾਂ ਦੇ ਥਣਾਂ ਦੀਆਂ ਗਿਲਟੀਆਂ (mammary glands) ਵਿੱਚੋਂ ਟਪਕਿਆ ਹੋਇਆ ਇੱਕ ਚਿੱਟਾ ਪਦਾਰਥ, ਜੋ ਸਭ ਤੋਂ ਉੱਤਮ ਗਿਜਾ ਹੈ. ਸ਼ਰੀਰ ਨੂੰ ਪੁ ਕਰਨ ਲਈ ਜਿਤਨੇ ਅੰਸ਼ ਲੋੜੀਦੇ ਹਨ, ਉਹ ਸਭ ਕੁਦਰਤ ਨੇ ਦੁੱਧ ਅੰਦਰ ਰੱਖ ਦਿੱਤੇ ਹਨ. ਦੁੱਧ ਵਿੱਚ ਬਹੁਤਾ ਹਿੱਸਾ ਪਾਣੀ ਹੈ, ਬਾਕੀ ਮਿਸ਼ਰੀ , ਥੰਧਾ, ਲੂਣ , ਨਸ਼ਾਸਤਾ ਆਦਿ ਪਦਾਰਥ ਹਨ. ਬੱਚਿਆਂ ਵਾਸਤੇ ਸਭ ਤੋਂ ਚੰਗਾ ਮਾਤਾ ਦਾ ਦੁੱਧ ਹੈ, ਇਸ ਤੋਂ ਘਟੀਆ ਬਕਰੀ ਦਾ, ਉਸ ਤੋਂ ਗਧੀ ਦਾ, ਉਸ ਤੋਂ ਗਊ ਦਾ ਹੈ. ਮਹਿਂ (ਮੱਝ) ਦਾ ਦੁੱਧ ਬਹੁਤ ਭਾਰੀ ਅਤੇ ਥੰਧਾ ਹੈ ਇਹ ਬੱਚਿਆਂ ਲਈ ਗੁਣਕਾਰੀ ਨਹੀਂ. ਦੇਖੋ, ਖੋਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First