ਦੰਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਡ [ਨਾਂਪੁ] ਸਜ਼ਾ , ਜੁਰਮਾਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦੰਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਡ. ਸੰ. दण्ड्. ਧਾ—ਤਾੜਨਾ, ਜੁਰਮਾਨਾ ਕਰਨਾ। ੨ ਸੰਗ੍ਯਾ—ਡੰਡਾ. ਸੋਟਾ । ੩ ਸਜ਼ਾ । ੪ ਜੁਰਮਾਨਾ। ੫ ਚਾਰ ਹੱਥ ਦੀ ਲੰਬਾਈ । ੬ ਸੱਠ ਪਲ ਦਾ ਸਮਾਂ. ਇੱਕ ਘੜੀ. “ਪਰਸਾਦ ਛਕਕੈ ਏਕ ਦੰਡ ਵਿਰਾਜ.” (ਪੰਪ੍ਰ) ੭ ਯਮ । ੮ ਟਾਹਣਾ. ਕਾਂਡ। ੯ ਦੇਖੋ, ਤ੍ਰਿਦੰਡ। ੧੦ ਦੇਖੋ, ਦੰਡਕ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੰਡ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੰਡ* (ਸੰ.। ਸੰਸਕ੍ਰਿਤ ਦੰਡ:) ਡੰਡਾ , ਸਨ੍ਯਾਸੀਆਂ ਦੇ ਫੜਨ ਵਾਲਾ ਡੰਡਾ। ਯਥਾ-‘ਦੰਡ ਧਾਰ ਜਟ ਧਾਰੈ ਪੇਖਿਓ’। ਦੇਖੋ , ‘ਦੰਡ ਧਾਰ’
----------
* ਡੰਡਾ, ਸਜ਼ਾ; ਜੁਰਮਾਨਾ ਆਦਿ ਇਸ ਪਦ ਦੇ ਸੰਸਕ੍ਰਿਤ ਵਿਚ ਕਈ ਅਰਥ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9847, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First