ਨਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਗ (ਨਾਂ,ਪੁ) ਗਹਿਣੇ ਆਦਿ ਵਿੱਚ ਜੜਿਆ ਜਾਣ ਵਾਲਾ ਕੀਮਤੀ ਪੱਥਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਗ 1 [ਨਾਂਪੁ] ਗਹਿਣਿਆਂ ਵਿੱਚ ਜੜ੍ਹਿਆ ਜਾਣ ਵਾਲ਼ਾ ਕੀਮਤੀ ਪੱਥਰ , ਨਗੀਨਾ; ਪਹਾੜ, ਪਰਬਤ 2 [ਨਾਂਪੁ] ਗਿਣਤੀ ਬੋਧਕ ਸ਼ਬਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9539, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਗ. ਸੰਗ੍ਯਾ—ਜੋ ਗਮਨ ਨਾ ਕਰੇ. ਪਰਬਤ. “ਪੱਛ ਪਸੂ ਨਗ ਨਾਗ ਨਰਾਧਿਪ.” (ਅਕਾਲ) ੨ ਘਰ । ੩ ਬਿਰਛ। ੪ ਫ਼ਾ ਤਾਲੂਆ। ੫ ਨਗੀਨਾ. “ਨਾਮ ਨਗ ਹੀਰ ਮਣਿ.” (ਸਵੈਯੇ ਮ: ੪ ਕੇ) ੬ ਸੰਖ੍ਯਾ ਬੋਧਕ. ਅ਼ਦਦ. ਨੰਬਰ, ਜਿਵੇਂ—ਚਾਰ ਨਗ ਥਾਲ , ਦਸ ਨਗ ਗਲਾਸ ਆਦਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9291, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨਗ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨਗ ਫ਼ਾਰਸੀ ਨਗ। ਰਤਨ ; ਮੁੰਦਰੀ ਉਤੇ ਜੜਿਆ ਜਾਣ ਵਾਲਾ ਪੱਥਰ ; ਨਗੀਨਾ- ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First