ਪਿਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿਡ ਸੰ. पिण्ड्. ਧਾ—ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨ ਸੰਗ੍ਯਾ—ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩ ਪਿਤਰਾਂ ਨਿਮਿੱਤ ਅਰਪੇ ਹੋਏ ਜੌਂ ਦੇ ਆਟੇ ਆਦਿ ਦੇ ਪਿੰਨ. “ਪਿੰਡੁ ਪਤਲਿ ਮੇਰੀ ਕੇਸਉ ਕਿਰਿਆ.” (ਆਸਾ ਮ: ੧) ੪ ਦੇਹ. ਸ਼ਰੀਰ. “ਮਿਲਿ ਮਾਤਾ ਪਿਤਾ ਪਿੰਡ ਕਮਾਇਆ.” (ਮਾਰੂ ਮ: ੧) “ਜਿਨਿ ਏ ਵਡੁ ਪਿਡ ਠਿਣਿਕਿਓਨੁ.” (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫ ਗੋਲਾਕਾਰ ਬ੍ਰਹਮਾਂਡ। ੬ ਗ੍ਰਾਮ. ਗਾਂਵ. “ਹਉ ਹੋਆ ਮਾਹਰੁ ਪਿੰਡ ਦਾ.” (ਸ੍ਰੀ ਮ: ੫ ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭ ਢੇਰ. ਸਮੁਦਾਯ। ੮ ਭੋਜਨ. ਆਹਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25173, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First