ਪਿਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿਤ. ਸੰਗ੍ਯਾ—ਪਿਤਾ. ਤਾਤ. ਬਾਪ. “ਪਿਤ ਸੁਤੋ ਸਗਲ ਕਾਲਤ੍ਰ ਮਾਤਾ.” (ਸ੍ਰੀ ਮ: ੧) ੨ ਦੇਖੋ, ਪਿੱਤ. “ਕਾਢਿ ਕੁਠਾਰੁ ਪਿਤ ਬਾਤ ਹੰਤਾ.” (ਟੋਡੀ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਿਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਿਤ (ਸੰ.। ਸੰਸਕ੍ਰਿਤ ਪਿਤੰੑਤ। ਪੰਜਾਬੀ ਪਿੱਤ) ਪਿੱਤ , ਸੁਫਰਾ, ਇਕ ਰਸ ਹੈ ਜੋ ਜਿਗਰ ਵਿਚ ਪੈਦਾ ਹੁੰਦਾ ਹੈ, ਪੀਲੱਤਣ ਜੇਹੀ ਵਾਲਾ ਤੇ ਕੌੜਾ। ਇਹ ਗ਼ਿਜ਼ਾ ਦੇ ਹਜ਼ਮ ਹੋਣ , ਆਂਦ੍ਰਾਂ ਦੇ ਸਾਫ ਰਖਣ ਵਿਚ ਇਕ ਸਹਾਇਕ ਵਸਤੂ ਹੈ, ਪਰ ਜੇ ਇਹ ਵਿਗੜੇ ਤਾਂ ਰੋਗ ਉਤਪੰਨ ਕਰਦਾ ਹੈ, ਜਿਨ੍ਹਾਂ ਦਾ ਸੁਭਾਵ ਪਿਤ ਵਾਲਾ ਹੋਵੇ ਉਹ ਅਕਸਰ ਕ੍ਰੋਧੀ ਹੁੰਦੇ ਹਨ।
ਦੇਖੋ , ‘ਪਿਤ ਬਾਤ’
ਯਥਾ-‘ਕਾਢਿ ਕੁਠਾਰੁ ਪਿਤ ਬਾਤ ਹੰਤਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7354, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First