ਪਿਤਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਤਰ [ਨਾਂਪੁ] ਗੁਜ਼ਰ ਗਏ ਵੱਡ-ਵਡੇਰੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਿਤਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਤਰ. ਸੰਗ੍ਯਾ—ਪਿਤ੍ਰਿ. ਪਿਤਾ. ਪਦਰ. ਬਾਪ. “ਮਾਤਰ ਪਿਤਰ ਤਿਆਗਿਕੈ.” (ਸਾਰ ਪੜਤਾਲ ਮ: ੫) ੨ ਸੰ. पितृ—ਪਿਤ੍ਰਿ. ਮੋਏ ਹੋਏ ਬਾਪ ਦਾਦਾ ਆਦਿ ਬਜ਼ੁਰਗ. “ਐਸੇ ਪਿਤਰ ਤੁਮਾਰੇ ਕਹੀਅਹਿ, ਆਪ ਨ ਕਹਿ ਆਨ ਲੇਹੀ.” (ਗਉ ਕਬੀਰ) ੩ ਵਡੇ ਵਡੇਰੇ. ਬਾਪ ਦਾਦਾ ਮਾਤਾ ਦਾਦੀ ਆਦਿ. “ਜੀਵਤ ਪਿਤਰ ਨ ਮਾਨੈ ਕੋਊ, ਮੂਏ ਸਰਾਧ ਕਰਾਹੀ.” (ਗਉ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਿਤਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਿਤਰ (ਸੰ.। ਸੰਸਕ੍ਰਿਤ ਪਿਤ੍ਰਿ) ਮਰ ਚੁਕੇ ਬਾਪ , ਦਾਦਾ , ਪੜਦਾਦਾ ਤਥਾ ਮਾਤਾ , ਦਾਦੀ , ਪੜਦਾਦੀ ਆਦਿ ਜਿਨ੍ਹਾਂ ਦੇ ਨਾਮ ਤੇ ਹਿੰਦੂ ਸਰਾਧ ਕਰਵਾਉਂਦੇ ਹਨ। ਯਥਾ-‘ਜੀਵਤ ਪਿਤਰ ਨ ਮਾਨੈ ਕੋਊ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3046, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.