ਪੋਥੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਥੀ (ਨਾਂ,ਇ) ਧਾਰਮਿਕ ਇਬਾਰਤ ਵਾਲੀ ਪੁਸਤਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੋਥੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਥੀ [ਨਾਂਇ] ਛੋਟੀ ਕਿਤਾਬ; ਧਾਰਮਿਕ ਪੁਸਤਕ; ਥੋਮ ਦੀ ਤੁਰੀ; ਪੋਸਤ ਦੀ ਡੋਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9093, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੋਥੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਥੀ.ਸੰਗ੍ਯਾ—ਪੁਸ੍ਤਕ. ਕਿਤਾਬ. ਗ੍ਰੰਥ । ੨ ਸ਼੍ਰੀ ਗੁਰੂ ਗ੍ਰੰਥ ਸਾਹਿਬ1. “ਪੋਥੀ ਪਰਮੇਸਰ ਕਾ ਥਾਨ.” (ਸਾਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8863, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੋਥੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਪੋਥੀ: ਸੰਸਕ੍ਰਿਤ ‘ਪੁਸਤਕ’ ਸ਼ਬਦ ਤੋਂ ਵਿਉਤਪੰਨ ਇਸ ਦਾ ਸਾਧਾਰਣ ਅਰਥ ਹੈ ਪੁਸਤਕ। ਪਰ ਆਮ ਤੌਰ ’ਤੇ ਇਹ ਧਾਰਮਿਕ ਪੁਸਤਕ ਲਈ ਵਰਤਿਆ ਜਾਂਦਾ ਹੈ।

ਸਿੱਖ ਧਰਮ ਵਿਚ ਪਵਿੱਤਰ ਧਾਰਮਿਕ ਪੁਸਤਕ ਲਈ ਇਸ ਦੀ ਵਰਤੋਂ ਹੁੰਦੀ ਆਈ ਹੈ ਜਿਸ ਵਿਚ ਸਾਧਾਰਣ ਤੌਰ’ਤੇ ਬਾਣੀ ਲਿਖੀ ਹੁੰਦੀ ਹੈ। ‘ਪੁਰਾਤਨ ਜਨਮਸਾਖੀ ’ (ਸਾਖੀ 57) ਅਨੁਸਾਰ ਗੁਰੂ ਨਾਨਕ ਦੇਵ ਜੀ ਨੇ ਗੁਰੂ ਅੰਗਦ ਦੇਵ ਜੀ ਨੂੰ ਗੁਰਿਆਈ ਦੇਣ ਵੇਲੇ ਆਪਣੀ ਬਾਣੀ ਦੀ ਪੋਥੀ ਵੀ ਦਿੱਤੀ ਸੀ। (ਸੋ ਪੋਥੀ ਜੁਬਾਨਿ ਗੁਰੂ ਅੰਗਦ ਜੋਗ ਮਿਲੀ) ਬਾਬਾ ਮੋਹਨ ਪਾਸ ਸੰਭਾਲੇ ਹੋਏ ਬਾਣੀ ਸੰਕਲਨਾਂ ਨੂੰ ਗੋਇੰਦਵਾਲ ਵਾਲੀਆਂ ਪੋਥੀਆਂ, ਬਾਬੇ ਮੋਹਨ ਵਾਲੀਆਂ ਪੋਥੀਆਂ , ਸਹੰਸਰਰਾਮ ਵਾਲੀਆਂ ਪੋਥੀਆਂ ਆਦਿ ਨਾਂਵਾਂ ਨਾਲ ਯਾਦ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਗੁਰੂ ਹਰਸਹਾਇ ਵਾਲੇ ਬਾਣੀ -ਸੰਕਲਨ ਨੂੰ ਵੀ ਪੋਥੀ ਕਿਹਾ ਜਾਂਦਾ ਰਿਹਾ ਹੈ।

ਗੁਰੂ ਗ੍ਰੰਥ ਸਾਹਿਬ ਦੇ ਤਿਆਰ ਹੋਏ ਜਿਸ ਆਦਿ ਰੂਪ ਨੂੰ ਹਰਿਮੰਦਿਰ ਸਾਹਿਬ ਵਿਚ ਗੁਰੂ ਅਰਜਨ ਦੇਵ ਜੀ ਦੁਆਰਾ ਸਥਾਪਿਤ ਕੀਤਾ ਗਿਆ ਸੀ, ਉਸ ਦਾ ਉਦੋਂ ਪ੍ਰਚਲਿਤ ਨਾਮ ‘ਪੋਥੀ ਸਾਹਿਬ’ ਹੀ ਸੀ।

ਗੁਰੂ ਅਰਜਨ ਦੇਵ ਜੀ ਨੇ ਉਸ ਪੋਥੀ ਸਾਹਿਬ ਬਾਰੇ ਕਿਹਾ ਸੀ— ਪੋਥੀ ਪਰਮੇਸਰ ਕਾ ਥਾਨੁ (ਗੁ.ਗ੍ਰੰ.1226), ਕਿਉਂਕਿ ਇਸ ਵਿਚ ਪਰਮਾਤਮਾ ਸੰਬੰਧੀ ਪੂਰਾ ਗਿਆਨ ਸਮੇਟਿਆ ਹੋਇਆ ਹੈ—ਸਾਧ ਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ (ਗੁ.ਗ੍ਰੰ.1226)।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8841, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਪੋਥੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੋਥੀ ਸੰਸਕ੍ਰਿਤ ਪੁਸੑਤਕਮੑ। ਪ੍ਰਾਕ੍ਰਿਤ ਪੋਤਿੑਥਯਾ। ਹਥ ਨਾਲ ਲਿਖੀ ਪੁਸਤਕ, ਪੋਥੀ, ਪੁਸਤਕ ; ਗ੍ਰੰਥ , ਧਾਰਮਿਕ ਗ੍ਰੰਥ- ਪੋਥੀ ਪੁਰਾਣੁ ਕਮਾਈਐ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8841, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.