ਭਿੱਖਾ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਭਿੱਖਾ (ਭੱਟ): ਇਕ ਭੱਟ ਕਵੀ ਜਿਸ ਨੇ ਗੁਰੂ ਅਮਰਦਾਸ ਜੀ ਦੀ ਸਿਫ਼ਤ ਵਿਚ ਦੋ ਸਵਈਏ ਲਿਖੇ ਸਨ ਅਤੇ ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1395-96 ਉਪਰ ਦਰਜ ਹਨ। ਭੱਟ-ਵਹੀ ਅਨੁਸਾਰ ਇਸ ਦੇ ਪਿਤਾ ਦਾ ਨਾਂ ਰਈਆ ਸੀ ਅਤੇ ਇਸ ਦੇ ਪੁੱਤਰ ਵੀ ਚੰਗੇ ਕਵੀ ਸਿੱਧ ਹੋਏ ਸਨ। ਮੂਲ ਰੂਪ ਵਿਚ ਇਹ ਸੁਲਤਾਨਪੁਰ ਦਾ ਨਿਵਾਸੀ ਸੀ ਅਤੇ ਗੁਰੂ ਅਮਰਦਾਸ ਜੀ ਦਾ ਨਿਸ਼ਠਾਵਾਨ ਸਿੱਖ ਸੀ। ਭਾਈ ਗੁਰਦਾਸ ਨੇ ਵੀ ਆਪਣੀਆਂ ਵਾਰਾਂ ਵਿਚ ਇਸ ਦਾ ਜ਼ਿਕਰ ਕੀਤਾ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2995, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First