ਭੂੰਦੜ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਭੂੰਦੜ (ਪਿੰਡ): ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦਾ ਇਕ ਪਿੰਡ ਜੋ ਰਾਮਪੁਰਾ ਫੂਲ ਨਗਰ ਤੋਂ 7 ਕਿ.ਮੀ. ਦੱਖਣ ਦਿਸ਼ਾ ਵਿਚ ਸਥਿਤ ਹੈ। ਸਿੱਖ ਇਤਿਹਾਸ ਅਨੁਸਾਰ ਗੁਰੂ ਹਰਿਗੋਬਿੰਦ ਸਾਹਿਬ ਮਾਲਵੇ ਦੀ ਪ੍ਰਚਾਰ ਯਾਤ੍ਰਾ ਵੇਲੇ ਇਸ ਪਿੰਡ ਆਏ ਸਨ। ਗੁਰੂ ਸਾਹਿਬ ਦੀ ਆਮਦ ਦੀ ਯਾਦ ਵਿਚ ਪਿੰਡ ਦੇ ਉੱਤਰ ਵਲ ‘ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ’ ਨਾਂ ਦਾ ਸਮਾਰਕ ਬਣਾਇਆ ਗਿਆ। ਸੰਨ 1950 ਈ. ਤੋਂ ਬਾਦ ਇਸ ਦੀ ਇਮਾਰਤ ਵਿਚ ਹੋਰ ਵਾਧਾ ਕੀਤਾ ਗਿਆ। ਇਸ ਗੁਰਦੁਆਰੇ ਦੀ ਵਿਵਸਥਾ ਪਿੰਡ ਦੀ ਸੰਗਤ ਕਰਦੀ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਭੂੰਦੜ ਸਰੋਤ :
ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ
ਭੂੰਦੜ : ਭੂੰਦੜ ਗੋਤ ਦੇ ਜੱਟਾਂ ਦਾ ਵਸਾਇਆ, ਇਤਿਹਾਸਕ ਮਹੱਤਤਾ ਰੱਖਣ ਵਾਲਾ ਇਹ ਪਿੰਡ ਜ਼ਿਲ੍ਹਾ ਮਾਨਸਾ, ਤਹਿਸੀਲ ਝੁਨੀਰ ਵਿਚ ਬੁਢਲਾਡਾ ਤੋਂ 11 ਕਿ. ਮੀ. ਦੀ ਦੂਰੀ ਤੇ ਸਥਿਤ ਹੈ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜਦੋਂ ਮਾਲਵੇ ਵੱਲ ਆਏ ਸਨ ਤਾਂ ਉਨ੍ਹਾਂ ਨੇ ਇਸ ਪਿੰਡ ਨੂੰ ਵੀ ਆਪਣੇ ਪਵਿੱਤਰ ਚਰਨਾਂ ਦੀ ਛੁਹ ਬਖ਼ਸ਼ੀ ਸੀ। ਗੁਰੂ ਜੀ ਦੇ ਆਗਮਨ ਦੀ ਯਾਦ ਵਿਚ ਇਥੇ ਇਕ ਗੁਰਦੁਆਰਾ ਬਣਿਆ ਹੋਇਆ ਹੈ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 2753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-03-13-02-30-15, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ. : 922; ਡਿ. ਸੈਂ ਹੈਂ ਬੁ -ਬਠਿੰਡਾ - (1981)
ਵਿਚਾਰ / ਸੁਝਾਅ
Please Login First