ਮੋਹੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਮੋਹੀ (ਪਿੰਡ): ਪੰਜਾਬ ਦੇ ਲੁਧਿਆਣੇ ਜ਼ਿਲ੍ਹੇ ਦਾ ਇਕ ਪਿੰਡ ਜੋ ਗੁਰੂ ਗੋਬਿੰਦ ਸਿੰਘ ਮਾਰਗ ਉਤੇ ਜੋਧਾਂ ਕਸਬੇ ਤੋਂ 9 ਕਿ.ਮੀ. ਦੀ ਵਿਥ ਉਤੇ ਹੈ। ਗੁਰੂ ਜੀ ਜੋਧਾਂ ਤੋਂ ਹੇਰਾਂ ਨੂੰ ਜਾਂਦਿਆਂ ਇਥੇ ਰੁਕੇ ਸਨ ਅਤੇ ਤੰਗ ਹੋਈ ਆਪਣੀ ਇਕ ਮੁੰਦਰੀ ਸੁਨਿਆਰੇ ਪਾਸੋਂ ਉਤਰਾਵਈ ਸੀ। ਉਸ ਥਾਂ ਉਤੇ ਗੁਰੂ ਸਾਹਿਬ ਦੀ ਯਾਦ ਵਿਚ ‘ਗੁਰਦੁਆਰਾ ਪਾਤਿਸ਼ਾਹੀ ਦਸਵੀਂ ’ ਬਣਿਆ ਹੋਇਆ ਹੈ। ਇਸ ਦੀ ਇਮਾਰਤ ਸੰਨ 1936 ਈ. ਵਿਚ ਉਸਾਰੀ ਗਈ ਸੀ। ਇਸ ਵਿਚ ‘ਸਰੋਵਰ ਗੁਰੂਸਰ ’ ਵੀ ਬਣਿਆ ਹੋਇਆ ਹੈ। ਇਹ ਗੁਰੂ-ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ, ਪਰ ਇਸ ਦੀ ਵਿਵਸਥਾ ਹੇਹਰਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਾਲੀ ਕਮੇਟੀ ਕਰਦੀ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਮੋਹੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੋਹੀ (ਸ. ਨਾ.। ਦੇਖੋ , ਮੋਹ ੩) ੧. ਮੇਰਾ। ਯਥਾ-‘ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ’।

੨. (ਕ੍ਰਿ.। ਦੇਖੋ, ਮੋਹ) ਮੋਹਤ ਹੋਈ। ਯਥਾ-‘ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.