ਰਾਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਾਤ (ਨਾਂ,ਇ) ਸੂਰਜ ਦੇ ਡੁੱਬਣ ਤੋਂ ਲੈ ਕੇ ਸੂਰਜ ਦੇ ਚੜ੍ਹਨ ਤੱਕ ਦਾ ਸਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਾਤ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Night (ਨਾਇਟ) ਰਾਤ: ਇਹ ਉਹ ਸਮਾਂ ਹੈ ਜਦੋਂ ਸੂਰਜ ਦਿਸਹੱਦੇ (horizon) ਤੋਂ ਹੇਠਾਂ ਹੁੰਦਾ ਹੈ। ਇਸ ਤੋਂ ਵਿਪਰੀਤ ਦਿਨ (day) ਹੁੰਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਰਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਾਤ [ਨਾਂਇ] ਰਾਤਰੀ, ਰੈਣ , ਸ਼ਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਾਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਾਤ (ਸੰ.। ਸੰਸਕ੍ਰਿਤ ਰਾਤ੍ਰੀ। ਪੰਜਾਬੀ ਰਾਤ) ੧. ਦਿਨ ਛਿਪਣ ਤੇ ਮੁੜ ਦਿਨ ਚੜਨ ਦਾ ਵਿਚਲਾ ਸਮਾਂ। ਯਥਾ-‘ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ’।

੨. ਭਾਵ ਅਵਸਥਾ। ਯਥਾ-‘ਰਾਤਿ ਅਨੇਰੀ ਸੂਝਸਿ ਨਾਹੀ’।

੩. ਭਾਵ ਥੋੜ੍ਹਾ ਸਮਾਂ। ਯਥਾ-‘ਈਹਾ ਬਸਨਾ ਰਾਤਿ ਮੂੜੇ’।

੪. ਰਾਤ ਹਨੇਰਾ ਹੁੰਦਾ ਹੈ, ਚਾਨਣ ਘਟ ਜਾਂਦਾ ਹੈ, ਸੋ ਇਸ ਦਾ ਭਾਵਾਰਥ, ਘੁਸਮਸਾਲਾ, ਹਨੇਰਾ ਬੀ ਹੈ। ਯਥਾ-‘ਓਥੈ ਦਿਹੁ ਐਥੈ ਸਭ ਰਾਤਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

where is, its opposite


Davinder Singh, ( 2023/06/06 12:3532)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.