ਰੂਪ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੂਪ (ਨਾਂ,ਪੁ) ਸ਼ਕਲ; ਸੂਰਤ; ਸੁਹੱਪਣ; ਮੁਹਾਂਦਰਾ; ਖ਼ੂਬਸੂਰਤੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੂਪ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੂਪ [ਨਾਂਪੁ] ਸ਼ਕਲ, ਸੂਰਤ , ਆਕਾਰ, ਮੁਹਾਂਦਰਾ; ਸੁੰਦਰਤਾ , ਖ਼ੂਬਸੂਰਤੀ; ਢੰਗ , ਵਿਧੀ, ਤਰੀਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰੂਪ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰੂਪ (ਸੰ.। ਸੰਸਕ੍ਰਿਤ ਰੂਪੰ=ਸੂਰਤ, ਸੁੰਦਰਤਾ , ਅਸਲੀਅਤ ਯਾ ਫਿਤਰਤ) ੧. ਆਕਾਰ, ਇਹ ਪਦ -ਨਿਰਾਕਾਰ- ਦੇ ਉਲਟ ਅਰਥ ਪ੍ਰਗਟ ਕਰਦਾ ਹੈ। ਯਥਾ-‘ਰੂਪ ਕਰੇ ਕਰਿ ਵੇਖੈ ਵਿਗਸੈ’।
੨. ਸੂਰਤ , ਸ਼ਕਲ। ਯਥਾ-‘ਰੂਪੁ ਨ ਰੇਖ ਨ ਰੰਗੁ ਕਿਛੁ’।
੩. ਸੁੰਦਰਤਾ। ਯਥਾ-‘ਰੂਪ ਹੀਨ ਬੁਧਿ ਬਲ ਹੀਨੀ’।
੪. ਕਿਸੇ ਸ਼ੈ ਦਾ ਅਸਲੀ ਆਪਾ , ਵਜੂਦ। ਯਥਾ-‘ਰੂਪੁ ਸਤਿ ਜਾ ਕਾ ਸਤਿ ਅਸਥਾਨੁ ’।
੫. ਸਦਰਸ਼ਤਾ, ਉਹੋ ਜਿਹਾ, ਜਿਵੇਂ ਅਗਨ ਤਪਤ ਲੋਹਾ ਅੱਗ ਦਾ ਰੂਪ ਹੈ ਹੂੑਬੑਹੂ। ਯਥਾ-‘ਗੁਰ ਨਾਨਕ ਦੇਵ ਗੋਵਿੰਦ ਰੂਪ’। ਤਥਾ-‘ਰੂਪ ਰਾਮ ਤਿਹ ਜਾਨੁ’।
੬. ਸੁੰਦਰਤਾ ਵਾਲੇ ਪਦਾਰਥ। ਯਥਾ-‘ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19011, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First