ਹਰੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਰੇ. ਵਿ—ਹਰਿਤ. ਸਬਜ। ੨ ਹਰਣ ਕੀਤੇ. ਮਿਟਾਏ. “ਆਪਿ ਕਰੇ ਆਪੇ ਹਰੇ.” (ਆਸਾ ਅ: ਮ: ੧) ੩ ਹ੍ਰਿਤ. ਲੈ ਕੀਤੇ. ਮਿਲਾਏ. “ਜੋ ਹਰਿ ਹਰੇ ਸੁ ਹੋਹਿ ਨ ਆਨਾ.” (ਗਉ ਕਬੀਰ) ੪ ਕ੍ਰਿ. ਵਿ—ਧੀਰੇ. ਹੌਲੀ. “ਹਰੇ ਬੋਲ ਬਲ ਯੌਂ ਕਹ੍ਯੋ.” (ਕ੍ਰਿਸਨਾਵ) ੫ ਪੰਜਵੀਂ ਅਤੇ ਛੇਵੀਂ ਵਿਭਕ੍ਤਿ. ਹਰੇ:। ੬ ਸੰਬੋਧਨ. ਹੇ ਹਰੇ!


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹਰੇ (ਸੰ. ਦੇਖੋ , ਹਰਿਆ) ੧. ਸਬਜ਼। ਸੁਰਜੀਤ। ਯਥਾ-‘ਸੂਕੇ ਹਰੇ ਕੀਏ ਖਿਨ ਮਾਹੇ ’।

੨. ਪਰਮੇਸਰ। ਯਥਾ-‘ਸਾਧੂ ਹਰਿ ਹਰੇ ਗੁਨ ਗਾਇ’ ਹਰਾ ਕਰਨ ਵਾਲੇ ਪਰਮੇਸਰ ਦੇ ਗੁਣਾਂ ਨੂੰ ਗਾਓ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.