ਤਰੰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰੰਗ [ਨਾਂਇ] ਲਹਿਰ , ਪਾਣੀ ਦੀ ਛੱਲ; ਉਮੰਗ, ਵਿਚਾਰ, ਭਾਵ, ਜੋਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5765, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਰੰਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰੰਗ. ਸੰ. तरङ्ग. ਸੰਗ੍ਯਾ—ਲਹਿਰ. ਮੌਜ. ਵੀਚਿ. “ਜਿਉ ਜਲਤਰੰਗ ਫੇਨੁ ਜਲ ਹੋਈ ਹੈ.” (ਸਾਰ ਮ: ੫) ੨ ਮਨ ਦੀ ਉਮੰਗ. ਸੰਕਲਪ ਦੀ ਲਹਿਰ. “ਅਘ ਪੁੰਜ ਤਰੰਗ ਨਿਵਾਰਨ ਕਉ.” (ਸਵੈਯੇ ਮ: ੪ ਕੇ) ੩ ਜਿਸ ਗ੍ਰੰਥ ਨੂੰ ਸਰੋਵਰ ਅਥਵਾ ਸਮੁੰਦਰਰੂਪ ਕਲਪੀਦਾ ਹੈ, ਉਸ ਦੇ ਅਧ੍ਯਾਯ ਤਰੰਗ ਕਹਾਉਂਦੇ ਹਨ। ੪ ਰਾਗ ਦੇ ਸੁਰਾਂ ਦੀ ਲਹਿਰ. ਤਾਨ. “ਭਗਤਿ ਹੇਤਿ ਗੁਰਸਬਦਿ ਤਰੰਗਾ.” (ਮਾਰੂ ਸੋਲਹੇ ਮ: ੧) ੫ ਫ਼ਾ  ਗੁਰਜ ਅਤੇ ਤਲਵਾਰਾਂ ਦੇ ਪਰਸਪਰ ਭਿੜਨ ਤੋਂ ਹੋਇਆ ਖੜਕਾਰ। ੬ ਘਾਉ. ਜ਼ਖ਼ਮ। ੭ ਜੇਲ. ਕਾਰਾਗਾਰ. ਕੈਦਖਾਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਰੰਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਰੰਗ (ਸੰ.। ਸੰਸਕ੍ਰਿਤ ਤਰੰਗ:) ਯਥਾ-‘ਪਸਰਿਓ ਆਪਿ ਹੋਇ ਅਨਤ ਤਰੰਗ’। ਤਥਾ-‘ਜਲ ਤਰੰਗ ਅਰੁ ਫੇਨ ਬੁਦਬੁਦਾ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.