ਨਾਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਲ (ਨਾਂ,ਇ) ਘੋੜੇ ਦੇ ਪੌੜਾਂ ਥੱਲੇ ਲਾਈ ਜਾਣ ਵਾਲੀ ਲੋਹੇ ਦੀ ਅਰਧ ਗੋਲਾਕਾਰ ਪੱਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20515, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਲ. ਕ੍ਰਿ. ਵਿ—ਲਾਗੇ. ਕੋਲੇ। ੨ ਸਾਥ. ਸੰਗ. ਦੇਖੋ, ਨਾਲਿ। ੩ ਸੰ. ਸੰਗ੍ਯਾ—ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪ ਨਲਕੀ. ਨਲੀ. “ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ.” (ਭਾਗੁ ਕ) ੫ ਬੰਦੂਕ ਦੀ ਨਾਲੀ. “ਛੁਟਕੰਤ ਨਾਲੰ.” (ਕਲਕੀ) ੬ ਲਾਟਾ. ਅਗਨਿ ਦੀ ਸ਼ਿਖਾ. “ਉਠੈ ਨਾਲ ਅੱਗੰ.” (ਵਰਾਹ) ੭ ਫ਼ਾ  ਕਾਨਾ ਕਾਨੀ ਅਤੇ ਕਲਮ ਘੜਨ ਵੇਲੇ ਨਲਕੀ ਵਿੱਚੋਂ ਨਿਕਲਿਆ ਸੂਤ । ੮ ਨਾਲੀਦਨ ਦਾ ਅਮਰ. ਰੋ. ਰੁਦਨ ਕਰ। ੯ ਅ਼  ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ , ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦ ਜੁੱਤੀ. ਪਾਪੋਸ਼। ੧੧ ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨ ਖੂਹ ਦਾ ਚੱਕ , ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.