ਮਮਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਮਤਾ [ਨਾਂਇ] ਉਲ਼ਾਦ ਨਾਲ਼ ਪਿਆਰ (ਖ਼ਾਸ ਕਰਕੇ ਮਾਂ ਦਾ ਬੱਚੇ ਲਈ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਮਤਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਮਮਤਾ: ਇਹ ਸ਼ਬਦ ਮੂਲ ਰੂਪ ਵਿਚ ਮੇਰੇਪਨ ਦੀ ਭਾਵਨਾ ਦਾ ਬੋਧਕ ਹੈ। ਇਹ ਮਾਇਆ-ਪਰਿਵਾਰ ਦਾ ਹੀ ਅੰਗ ਹੈ। ਇਸ ਨਾਲ ਸੰਸਾਰਿਕ ਪਦਾਰਥਾਂ ਪ੍ਰਤਿ ‘ਮੋਹ ’ (ਵੇਖੋ) ਦੀ ਬਿਰਤੀ ਵਿਕਸਿਤ ਹੁੰਦੀ ਹੈ। ਗੁਰੂ ਅਮਰਦਾਸ ਜੀ ਨੇ ‘ਸੋਰਠਿ ਕੀ ਵਾਰ ’ ਵਿਚ ਕਿਹਾ ਹੈ—ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ਮਨਮੁਖਿ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ (ਗੁ.ਗ੍ਰੰ.643)। ਗੁਰੂ ਜੀ ਨੇ ਬਿਹਾਗੜਾ ਰਾਗ ਵਿਚ ਮਮਤਾ ਨੂੰ ਮੋਹ-ਬੰਧਨ ਕਿਹਾ ਹੈ—ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ (ਗੁ.ਗ੍ਰੰ.551)।

ਸੰਤ ਕਬੀਰ ਨੇ ਮਮਤਾ ਦੀ ਭਾਵਨਾ ਨੂੰ ਮਿਟਾਉਣ ਉਤੇ ਬਲ ਦਿੰਦਿਆਂ ਕਿਹਾ ਹੈ ਕਿ ਇਸ ਦੇ ਮਿਟੇ ਬਿਨਾ ਮਨੁੱਖ ਦਾ ਕੋਈ ਵੀ ਅਧਿਆਤਮਿਕ ਕਾਰਜ ਸੰਪੰਨ ਨਹੀਂ ਹੋ ਸਕਦਾ—ਜਬ ਲਗੁ ਮੇਰੀ ਮੇਰੀ ਕਰੈ ਤਬ ਲਗੁ ਕਾਜੁ ਏਕੁ ਨਹੀ ਸਰੈ ਜਬ ਮੇਰੀ ਮੇਰੀ ਮਿਟਿ ਜਾਇ ਤਬਿ ਪ੍ਰਭ ਕਾਜੁ ਸਵਾਰਹਿ ਆਇ (ਗੁ.ਗ੍ਰੰ.1160-61)।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਮਮਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਮਤਾ (ਸੰ.। ਸੰਸਕ੍ਰਿਤ ਮਮਤਾ, ਮਮਤ੍ਵ) ੧. ਅਪਣੱਤ। ਯਥਾ-‘ਮੇਰੀ ਰਾਖੈ ਮਮਤਾ’।

੨. ਮੇਰ , ਮੇਰਾਪਨ, ਹੰਕਾਰ। ਯਥਾ-‘ਹਉਮੈ ਮਮਤਾ ਮਾਇਆ ’।

੩. ਮਾਂ ਦਾ ਪ੍ਰੇਮ , ਮਾਂ ਵਰਗਾ ਪ੍ਰੇਮ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.